![]() |
| Rojgar Mela Mansa 7 October 2022 |
à©›ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਮਾਨਸਾ ਵਿਖੇ 07 ਅਕਤੂਬਰ 2022 ਨੂੰ ‘Sky International Company, Patiala’ ਵੱਲੋਂ Management Trainee ਦੀ à¨à¨°à¨¤ੀ ਲਈ ਪਲੇਸ਼ਮੈਂਟ ਕੈਂਪ ਲਗਾਇਆ ਜਾ ਰਿਹਾ ਹੈ।
ਇਹ ਜਾਣਕਾਰੀ ਦਿੰਦਿਆਂ à©›ਿਲ੍ਹਾ ਰੋਜ਼ਗਾਰ ਅਫ਼ਸਰ ਸ੍ਰੀ ਹਰਪ੍ਰੀਤ ਸਿੰਘ ਮਾਨਸ਼ਾਹੀਆ ਨੇ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ ਘੱਟੋ ਘੱਟ ਯੋਗਤਾ 12ਵੀਂ ਪਾਸ ਲੜਕੇ (Boys) ਅਤੇ ਲੜਕੀਆਂ (Girls) ਦੀ ਜਰੂਰਤ ਹੈ, ਜਿੰਨ੍ਹਾਂ ਦੀ ਉਮਰ ਸੀਮਾ 20 ਤੋਂ 32 ਸਾਲ ਤੱਕ ਹੋਣੀ ਚਾਹੀਦੀ ਹੈ ਅਤੇ ਪ੍ਰਾਰਥੀ ਸਰੀਰਕ ਤੌਰ ’ਤੇ ਫਿੱਟ ਹੋਣੇ ਚਾਹੀਦੇ ਹਨ।
ਉਨ੍ਹਾਂ ਦੱਸਿਆ ਕਿ ਕੈਂਪ ਵਿਚ à¨ਾਗ ਲੈਣ ਦੇ ਚਾਹਵਾਨ ਪ੍ਰਾਰਥੀ ਆਪਣੇ ਸਰਟੀਫਿਕੇਟ ਦੀਆਂ ਫੋਟੋਸਟੇਟ ਕਾਪੀਆ ਅਤੇ ਰਜ਼ਿਊਮ (Resume) ਲੈ ਕੇ à©›ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਦਫ਼ਤਰ, ਮਾਨਸਾ, ਨੇੜੇ à©›ਿਲ੍ਹਾ ਪ੍ਰਬੰਧਕੀ ਕੰਪਲੈਕਸ, ਸੇਵਾ ਕੇਂਦਰ ਦੇ ਉੱਪਰ 07 ਅਕਤੂਬਰ 2022 ਨੂੰ ਕੈਂਪ ਵਾਲੇ ਦਿਨ ਸਵੇਰੇ 11:00 ਵਜੇ ਪਹੁੰਚਣ। ਅਸਾਮੀਆਂ ਦੀ ਗਿਣਤੀ 100 ਹੈ। ਇੰਟਰਵਿਊ ਦਾ ਸਮਾਂ ਸਵੇਰੇ 11:00 ਵਜੇ ਤੋਂ ਬਾਅਦ ਦੁਪਹਿਰ 02:00 ਵਜੇ ਤੱਕ ਰੱਖਿਆ ਗਿਆ ਹੈ। ਵਧੇਰੇ ਜਾਣਕਾਰੀ ਲਈ ਮੋਬਾਇਲ ਨੰਬਰ,9464178030 62843-98603 ਤੇ ਸੰਪਰਕ ਕੀਤਾ ਜਾ ਸਕਦਾ ਹੈ।

Post a Comment
0 Comments