Capital Trust Ltd.Hiring 2024
November 08, 2024
0
ਮਿਤੀ 08-11-2024 ਦਿਨ ਸ਼ੁੱਕਰਵਾਰ ਨੂੰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਮਾਨਸਾ ਵਿਖੇ Capital Trust Ltd. ਵੱਲੋਂ Field Staff, Credit Verification Officer ਅਤੇ Branch Head ਦੀ ਭਰਤੀ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਜ਼ਿਲ੍ਹਾ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ, ਮਾਨਸਾ ਸ੍ਰੀ ਰਵਿੰਦਰ ਸਿੰਘ ਜੀ ਵੱਲੋਂ ਦੱਸਿਆ ਗਿਆ ਕਿ ਇਸ ਪਲੇਸਮੈਟ ਕੈਂਪ ਵਿੱਚ ਘੱਟੋ ਘੱਟ ਯੋਗਤਾ 12th ਪਾਸ ਮੁੰਡਿਆਂ ਦੀ ਲੋੜ ਹੈ। ਉਮਰ ਸੀਮਾ 18 ਤੋਂ 30 ਸਾਲ ਤੱਕ ਅਤੇ ਪ੍ਰਾਰਥੀ ਸਰੀਰਕ ਤੌਰ ਤੇ ਫਿੱਟ ਹੋਣਾ ਚਾਹੀਦਾ ਹੈ। ਕੈਂਪ ਵਿੱਚ ਭਾਗ ਲੈਣ ਦੇ ਚਾਹਵਾਨ ਪ੍ਰਾਰਥੀ ਆਪਣੇ ਸਰਟੀਫਿਕੇਟ ਦੀਆਂ ਫੋਟੋਸਟੇਟ ਕਾਪੀਆ ਅਤੇ ਰਜ਼ਿਊਮ ਲੈ ਕੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਦਫ਼ਤਰ, ਨੇੜੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਮਾਨਸਾ ਵਿਖੇ ਕੈਂਪ ਵਾਲੇ ਦਿਨ ਸਵੇਰੇ 10:00 ਵਜੇ ਪਹੁੰਚਣ। ਤਨਖਾਹ 16000/- ਤੋਂ 20000/- ਰੁਪਏ ਹੈ। ਹੋਰ ਵਧੇਰੇ ਜਾਣਕਾਰੀ ਲਈ ਇਸ ਮੋਬਾਇਲ ਨੰ. 94641-78030 ਤੇ ਸੰਪਰਕ ਕਰੋ।

Post a Comment
0 Comments